Latest / Audio Gurbani (Blessed Day)

ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥
ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥ ਅਚਰਜੁ ਕਿਛੁ ਕਹਣੁ ਨ ਜਾਈ ॥ ਬਸਤੁ ਅਗੋਚਰ ਭਾਈ ॥੧॥ ਰਹਾਉ ॥ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥ ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥ ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥ ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ ਭੰਡਾਰਾ ॥੩॥ ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥ ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ ਕੀ ਸਰਣਾਈ ॥੪॥੪॥ ਅਰਥ: ਹੇ ਭਾਈ! ਇਕ ਅਨੋਖਾ ਤਮਾਸ਼ਾ ਬਣਿਆ ਪਿਆ ਹੈ, ਜਿਸ ਦੀ ਬਾਬਤ ਕੁਝ ਦੱਸਿਆ ਨਹੀਂ ਜਾ ਸਕਦਾ। (ਅਨੋਖਾ ਤਮਾਸ਼ਾ ਇਹ ਹੈ ਕਿ ਗੁਰੂ ਦੇ ਖ਼ਜ਼ਾਨੇ ਵਿਚ ਹੀ ਪ੍ਰਭੂ ਦਾ ਨਾਮ ਇਕ) ਕੀਮਤੀ ਚੀਜ਼ ਹੈ ਜਿਸ ਤਕ (ਮਨੁੱਖ ਦੇ)…
The skinny
The skinny isn't ready yet — notes appear once the transcript is processed.