skinny.

Latest / Audio Gurbani (Blessed Day)

ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥

ਟੋਡੀ ਬਾਣੀ ਭਗਤਾਂ ਕੀ

ੴ ਸਤਿਗੁਰ ਪ੍ਰਸਾਦਿ ॥

ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥

ਪੰਜਾਬੀ ਵਿਆਖਿਆ

ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ) ।੧। ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ…

The skinny

The skinny isn't ready yet — notes appear once the transcript is processed.