Latest / Audio Gurbani (Blessed Day)

ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥
ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਅਰਥ: ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ) , ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ। ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਅਰਥ: ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ।੧। ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ ਅਰਥ: ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ…
The skinny
The skinny isn't ready yet — notes appear once the transcript is processed.