Latest / Audio Gurbani (Blessed Day)

ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥
ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥
ਅਰਥ: ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ। ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ (ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ। ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ, (ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ…
The skinny
The skinny isn't ready yet — notes appear once the transcript is processed.