Latest / Audio Gurbani (Blessed Day)

Dec 26 | 2025 | ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ॥
ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ਅਰਥ: ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ।ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਅਰਥ: ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, (ਕਿਉਂਕਿ) ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ…
The skinny
The skinny isn't ready yet — notes appear once the transcript is processed.