Latest / Audio Gurbani (Blessed Day)

Feb 15,2024 Hukamnama Sahib
ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥ ਬਿਲਾਵਲੁ ਮਹਲਾ ੫ ॥ (ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ…
The skinny
The skinny isn't ready yet — notes appear once the transcript is processed.