Latest / Audio Gurbani (Blessed Day)

June 02,2023 Hukamnama Sahib
ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ ਅਰਥ: ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ। ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ…
The skinny
The skinny isn't ready yet — notes appear once the transcript is processed.