skinny.

Latest / Audio Gurbani (Blessed Day)

Dec 18,2023 Hukamnama Sahib

ਬਿਲਾਵਲੁ ਮਹਲਾ ੫ ॥ ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥ ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥ ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥ ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥ ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥ ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥ ਬਿਲਾਵਲੁ ਮਹਲਾ ੫ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕੇ ਰਹਿਣ ਨਾਲ ਸਾਰੇ ਪਾਪ ਦੂਰ ਹੋ ਜਾਂਦੇ ਹਨ । (ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਨਾਲ (ਸਾਂਝ ਬਣਿਆਂ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਈਦਾ ਹੈ, ਜਿਸ ਕਰਕੇ ਜਨਮ…

The skinny

The skinny isn't ready yet — notes appear once the transcript is processed.