skinny.

Latest / Audio Gurbani (Blessed Day)

March 11 | 2026 | Hukamnama Sahib | ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥

ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਅਰਥ: ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ।੧।ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ…

The skinny

The skinny isn't ready yet — notes appear once the transcript is processed.