skinny.

Latest / Audio Gurbani (Blessed Day)

O brother! Whatever good or bad deeds you have done day and night, that has become a form of culture

ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥

ਅਰਥ: ਹੇ ਭਾਈ! ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਹੇ ਭਾਈ! ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ।

ਹੇ ਭਾਈ! ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ…

The skinny

The skinny isn't ready yet — notes appear once the transcript is processed.