Latest / Audio Gurbani (Blessed Day)

March 08,2024 Hukamnama Sahib
ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ { ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ।…
The skinny
The skinny isn't ready yet — notes appear once the transcript is processed.