Latest / Audio Gurbani (Blessed Day)

April 12,2023 Hukamnama Sahib
ਬਿਹਾਗੜਾ ਮਹਲਾ ੫ ॥ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਚਰਨ (ਮਾਨੋ) ਸੁੰਦਰ ਤਾਲਾਬ ਹੈ, ਉਸ ਵਿਚ ਤੂੰ (ਸਦਾ) ਟਿਕਿਆ ਰਹੁ। ਹੇ ਮਨ! ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੇ ਤਾਲਾਬ ਵਿਚ ਇਸ਼ਨਾਨ ਕਰਿਆ ਕਰ, ਤੇਰੇ ਸਾਰੇ ਪਾਪਾਂ ਦਾ ਨਾਸ ਹੋ ਜਾਇਗਾ। ਹੇ ਮਨ! ਸਦਾ (ਹਰਿ-ਸਰ ਵਿਚ) ਇਸ਼ਨਾਨ ਕਰਦਾ ਰਿਹਾ ਕਰ। (ਜੇਹੜਾ ਮਨੁੱਖ ਇਹ ਇਸ਼ਨਾਨ ਕਰਦਾ ਹੈ) ਮਿੱਤਰ ਪ੍ਰਭੂ ਉਸ ਦੇ ਸਾਰੇ ਦੁੱਖ ਨਾਸ ਕਰ ਦੇਂਦਾ ਹੈ ਉਸ ਦਾ ਮੋਹ ਦਾ ਹਨੇਰਾ ਦੂਰ ਕਰ ਦੇਂਦਾ ਹੈ। ਉਸ…
The skinny
The skinny isn't ready yet — notes appear once the transcript is processed.