Latest / Daily Hukamnama in Gurmukhi

ਐਤਵਾਰ, ੨੫ ਸਾਵਣ (ਸੰਮਤ ੫੫੮ ਨਾਨਕਸ਼ਾਹੀ)
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ Hukamnama from SikhNet.com
The skinny
The skinny isn't ready yet — notes appear once the transcript is processed.