Latest / Audio Gurbani (Blessed Day)

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥
ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥ ਅਰਥ: (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ…
The skinny
The skinny isn't ready yet — notes appear once the transcript is processed.