Latest / Audio Gurbani (Blessed Day)

ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥
ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥
ਅਰਥ: ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ।
ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤਾਂ ਹੀ ਉਸ ਨੂੰ (ਮਾਲਕ ਦੇ ਦਰ ਤੋਂ) ਕੁਝ ਆਦਰ ਮਿਲਦਾ ਹੈ, ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ। (ਆਪਣਾ ਆਪ ਗੁਆ ਕੇ ਸੇਵਾ ਵਿਚ) ਲੱਗਾ ਹੋਇਆ ਮਨੁੱਖ ਹੀ (ਮਾਲਕ ਦੇ ਦਰ ਤੇ) ਕਬੂਲ…
The skinny
The skinny isn't ready yet — notes appear once the transcript is processed.