skinny.

Latest / Audio Gurbani (Blessed Day)

ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥

ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ {ਪੰਨਾ 713}ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ…

The skinny

The skinny isn't ready yet — notes appear once the transcript is processed.