skinny.

Latest / Audio Gurbani (Blessed Day)

ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥

ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥ ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ) , ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ।੧।ਰਹਾਉ। ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ) ।…

The skinny

The skinny isn't ready yet — notes appear once the transcript is processed.