skinny.

Latest / Audio Gurbani (Blessed Day)

ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥

ਸੋਰਠਿ ਮਹਲਾ ੯ ॥

ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥

ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਂਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਂਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ, ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ ਹੀ ਅਸਲ ਸਾਥੀ ਹੈ।੧। ਹੇ ਭਾਈ! ਕਈ ਜੁਗ ਜੂਨਾਂ ਵਿਚ ਭਟਕ ਭਟਕ ਕੇ ਤੂੰ ਥੱਕ ਗਿਆ ਸੀ…

The skinny

The skinny isn't ready yet — notes appear once the transcript is processed.