Latest / Audio Gurbani (Blessed Day)

April 11 | 2026 | ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥
ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧।ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ…
The skinny
The skinny isn't ready yet — notes appear once the transcript is processed.