Latest / Audio Gurbani (Blessed Day)

May 06,2023 Hukamnama Sahib
ਸੂਹੀ ਮਹਲਾ ੫ ॥ ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥ ਅਰਥ: ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਨੇ) ਸਭ ਤੋਂ ਵੱਡੇ ਗੋਬਿੰਦ ਦਾ ਨਾਮ ਜਪਦਿਆਂ ਆਤਮਕ ਆਨੰਦ ਪ੍ਰਾਪਤ ਕਰ ਲਿਆ, (ਉਹਨਾਂ ਦਾ ਸਰੀਰ) ਅਬਿਨਾਸੀ ਪਰਮਾਤਮਾ ਦੇ ਰਹਿਣ ਲਈ ਸ਼ਹਰ ਬਣ ਗਿਆ। ਕਰਤਾਰ ਨੇ (ਉਸ ਸਰੀਰ-ਸ਼ਹਰ ਨੂੰ) ਆਪ ਵਸਾ ਦਿੱਤਾ (ਆਪਣੇ ਵੱਸਣ ਲਈ ਤਿਆਰ ਕਰ ਲਿਆ) ਉਹਨਾਂ ਮਨੁੱਖਾਂ ਨੇ ਮਨ-ਮੰਗੀਆਂ ਮੁਰਾਦਾਂ ਸਦਾ ਹਾਸਲ ਕੀਤੀਆਂ। ਹੇ ਭਾਈ! ਕਰਤਾਰ ਨੇ (ਜਿਨ੍ਹਾਂ…
The skinny
The skinny isn't ready yet — notes appear once the transcript is processed.