Latest / Audio Gurbani (Blessed Day)

ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥
ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥
ਅਰਥ: ਹੇ ਭਾਈ! ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ।੧।ਰਹਾਉ।
ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ) । ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ…
The skinny
The skinny isn't ready yet — notes appear once the transcript is processed.