Latest / Audio Gurbani (Blessed Day)

ਵਡਹੰਸੁ ਮਹਲਾ ੩ ਛੰਤ ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥
ਵਡਹੰਸੁ ਮਹਲਾ ੩ ਛੰਤ ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥ ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥…
The skinny
The skinny isn't ready yet — notes appear once the transcript is processed.