skinny.

Latest / Daily Hukamnama in Gurmukhi

ਵੀਰਵਾਰ, ੧੫ ਸਾਵਣ (ਸੰਮਤ ੫੫੮ ਨਾਨਕਸ਼ਾਹੀ)

ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥ ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥ ਗੁਰ ਮਿਲਿ ਸਾਗਰੁ ਤਰਿਆ ॥ ਹਰਿ ਚਰਣ ਜਪਤ ਨਿਸਤਰਿਆ ॥ ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ ਭਾਇ ਭਗਤਿ ਸੁਭਾਇ ਹਰਿ ਜਪਿ…

The skinny

The skinny isn't ready yet — notes appear once the transcript is processed.