Latest / Audio Gurbani (Blessed Day)

ਗੁਰਬਾਣੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ
ੴ ਸਤਿਗੁਰ ਪ੍ਰਸਾਦਿ ॥ ਸਲੋਕ ਮਹਲਾ ੯ ॥ ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥ ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥ ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥ {ਪੰਨਾ 1426}
ਅਰਥ: ਹੇ ਭਾਈ! ਜੇ ਤੂੰ ਪਰਮਾਤਮਾ ਦੇ ਗੁਣ ਕਦੇ ਨਹੀਂ ਗਾਏ, ਤਾਂ ਤੂੰ ਆਪਣਾ ਮਨੁੱਖਾ ਜਨਮ ਨਿਕੰਮਾ ਕਰ ਲਿਆ। ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ (ਤੇ, ਉਸ ਨੂੰ ਇਉਂ ਜ਼ਿੰਦਗੀ ਦਾ ਆਸਰਾ ਬਣਾ) ਜਿਵੇਂ ਪਾਣੀ ਨੂੰ ਮੱਛੀ (ਆਪਣੀ ਜਿੰਦ ਦਾ ਆਸਰਾ ਬਣਾਈ ਰੱਖਦੀ ਹੈ) ।1।
ਹੇ ਭਾਈ! ਤੂੰ ਵਿਸ਼ਿਆਂ ਨਾਲ ਕਿਉਂ (ਇਤਨਾ) ਮਸਤ ਰਹਿੰਦਾ ਹੈਂ? ਤੂੰ ਅੱਖ ਝਮਕਣ ਜਿਤਨੇ ਸਮੇ ਲਈ ਭੀ…
The skinny
The skinny isn't ready yet — notes appear once the transcript is processed.