Latest / Audio Gurbani (Blessed Day)

Hukamnama Sahib May 5,2021
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)…
The skinny
The skinny isn't ready yet — notes appear once the transcript is processed.