skinny.

Latest / Audio Gurbani (Blessed Day)

ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥

ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥

ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ…

The skinny

The skinny isn't ready yet — notes appear once the transcript is processed.