Latest / Audio Gurbani (Blessed Day)

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥
ਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥ ਵਣਜੁ ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥ ਅਰਥ: (ਹੇ ਪਾਂਡੇ! ਤੂੰ ਕਿਉਂ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਨਹੀਂ ਲਿਖਦਾ?) ਤੂੰ ਕਿਉਂ (ਗੋਪਾਲ ਦੀ ਯਾਦ ਵਿਚ) ਨਹੀਂ ਜੁੜਦਾ? ਤੇ, ਕਿਉਂ ਆਪਣੇ ਮਨ ਦਾ ਰੋਗ ਦੂਰ ਨਹੀਂ ਕਰਦਾ? (ਗੋਪਾਲ ਦਾ) ਨਾਮ ਸਿਮਰਨ ਤੋਂ ਬਿਨਾ ਗਿਆਨ ਇੰਦ੍ਰਿਆਂ ਦਾ ਆਤਮਕ ਜੀਵਨ ਨਾਲ ਵਿਰੋਧ ਪੈ ਜਾਂਦਾ ਹੈ। (ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖਣ ਤੋਂ ਬਿਨਾ) ਜੀਵ-ਮੁਸਾਫ਼ਿਰ ਜਗਤ ਵਿਚ (ਜਿਹਾ) ਆਉਂਦਾ ਹੈ ਤੇ (ਤਿਹਾ ਹੀ ਇਥੋਂ) ਤੁਰ ਜਾਂਦਾ ਹੈ, (ਨਾਮ ਦੀ…
The skinny
The skinny isn't ready yet — notes appear once the transcript is processed.