skinny.

Latest / Audio Gurbani (Blessed Day)

ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥

ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ ਅਰਥ: ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ)…

The skinny

The skinny isn't ready yet — notes appear once the transcript is processed.