Latest / Daily Hukamnama in Gurmukhi

ਸੋਮਵਾਰ, ੧੨ ਸਾਵਣ (ਸੰਮਤ ੫੫੮ ਨਾਨਕਸ਼ਾਹੀ)
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ Hukamnama from SikhNet.com
The skinny
The skinny isn't ready yet — notes appear once the transcript is processed.