skinny.

Latest / Audio Gurbani (Blessed Day)

ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥

ਸਲੋਕੁ ਮਃ ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ਅਰਥ: ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ।(ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ।੧।ਮਃ ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ…

The skinny

The skinny isn't ready yet — notes appear once the transcript is processed.