Latest / Audio Gurbani (Blessed Day)

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥
ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥ ਅਰਥ: ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ…
The skinny
The skinny isn't ready yet — notes appear once the transcript is processed.