skinny.

Latest / Audio Gurbani (Blessed Day)

ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥

ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥

ਅਰਥ: ਹੇ ਭਾਈ! ਜੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ (ਹਰਿ-ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਹਰ ਵੇਲੇ ਉਚਾਰਨਾ ਚਾਹੀਦਾ ਹੈ, ਪ੍ਰਭੂ ਦੇ ਨਾਮ ਦਾ ਰਸ ਪੀਣਾ ਚਾਹੀਦਾ ਹੈ-ਇਹੀ ਹੈ ਮਨੁੱਖਾ ਜਨਮ ਦੀ ਖੱਟੀ। ਹਰਿ-ਨਾਮ ਦਾ ਸੁਆਦ ਲੈਣਾ ਚਾਹੀਦਾ ਹੈ, ਹਰਿ-ਨਾਮ ਹਿਰਦੇ ਵਿਚ ਵਸਾਣਾ ਚਾਹੀਦਾ ਹੈ-ਇਹੀ ਮਨੁੱਖਾ ਜਨਮ ਦਾ ਲਾਭ…

The skinny

The skinny isn't ready yet — notes appear once the transcript is processed.