Latest / Daily Hukamnama in Gurmukhi

ਐਤਵਾਰ, ੭ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ Hukamnama from SikhNet.com
The skinny
The skinny isn't ready yet — notes appear once the transcript is processed.