skinny.

Latest / Audio Gurbani (Blessed Day)

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥ ਨੋਟ: ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫ਼ਜ਼ 'ਨਾਨਕ' ਨਹੀਂ ਸੀ ਵਰਤ ਸਕਦਾ। ਸਲੋਕ ਮ: ੧ ਹੈ ਅਤੇ ਮਰਦਾਨੇ ਨੂੰ ਸੰਬੋਧਨ ਕੀਤਾ ਹੈ। ਤਿੰਨੇ ਹੀ ਸਲੋਕ ਮ: ੧ ਦੇ ਹਨ। ਅਰਥ: ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ, ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ…

The skinny

The skinny isn't ready yet — notes appear once the transcript is processed.