Latest / Audio Gurbani (Blessed Day)

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ…
The skinny
The skinny isn't ready yet — notes appear once the transcript is processed.