Latest / Audio Gurbani (Blessed Day)

ਸਲੋਕ ਮਃ ੧ ॥ ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥
ਸਲੋਕ ਮਃ ੧ ॥ ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥ ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥ ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥ ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥ (ਰੂੰ ਵੇਲਣੇ ਵਿਚ) ਵੇਲ ਕੇ ਪਿੰਞਾਈਦਾ ਹੈ, ਕੱਤ ਕੇ (ਕੱਪੜਾ) ਉਣਾਈਦਾ ਹੈ, ਇਸ ਦੇ ਟੋਟੇ ਕਰ ਕੇ (ਧੁਆਣ ਲਈ) ਖੁੰਬ ਤੇ ਚੜ੍ਹਾਈਦਾ ਹੈ। (ਇਸ ਕੱਪੜੇ ਨੂੰ) ਕੈਂਚੀ ਕਤਰਦੀ ਹੈ, ਦਰਜ਼ੀ ਇਸ ਨੂੰ ਪਾੜਦਾ ਹੈ, ਤੇ ਸੂਈ ਧਾਗਾ ਸਿਊਂਦਾ ਹੈ। (ਜਿਵੇਂ ਇਹ ਕੱਟਿਆ ਪਾੜਿਆ ਹੋਇਆ ਕੱਪੜਾ ਸੂਈ ਧਾਗੇ ਨਾਲ ਸੀਪ ਜਾਂਦਾ ਹੈ) ਤਿਵੇਂ ਹੀ, ਹੇ ਨਾਨਕ! ਮਨੁੱਖ ਦੀ ਗੁਆਚੀ ਹੋਈ ਇੱਜ਼ਤ ਪ੍ਰਭੂ…
The skinny
The skinny isn't ready yet — notes appear once the transcript is processed.