Latest / Audio Gurbani (Blessed Day)

Dec 08,2025 | Hukamnama Sahib | ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥
ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥ਸੂਹੀ ਮਹਲਾ ੫ ॥ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ । (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ ।੧। ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ । ਪ੍ਰਭੂ ਦਾ ਨਾਮ (ਮਾਨੋ)…
The skinny
The skinny isn't ready yet — notes appear once the transcript is processed.