skinny.

Latest / Audio Gurbani (Blessed Day)

Sehaj Path Sahib

ਵਡਹੰਸੁ ਮਹਲਾ ੩ ॥ ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥ ਗੁਰਮਤੀ ਹਰਿ ਨਾਮੁ ਵਣਜੀਐ ਅਤਿ ਮੋਲੁ ਅਫਾਰਾ ਰਾਮ ॥ ਅਤਿ ਮੋਲੁ ਅਫਾਰਾ ਸਚ ਵਾਪਾਰਾ ਸਚਿ ਵਾਪਾਰਿ ਲਗੇ ਵਡਭਾਗੀ ॥ ਅੰਤਰਿ ਬਾਹਰਿ ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ ॥ ਨਦਰਿ ਕਰੇ ਸੋਈ ਸਚੁ ਪਾਏ ਗੁਰ ਕੈ ਸਬਦਿ ਵੀਚਾਰਾ ॥ ਨਾਨਕ ਨਾਮਿ ਰਤੇ ਤਿਨ ਹੀ ਸੁਖੁ ਪਾਇਆ ਸਾਚੈ ਕੇ ਵਾਪਾਰਾ ॥੧॥{ਪੰਨਾ 570}

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਹੀ ਸਦਾ ਨਾਲ ਨਿਭਣ ਵਾਲਾ ਸੌਦਾ ਹੈ ਵਪਾਰ ਹੈ। ਇਹ ਹਰਿ-ਨਾਮ ਗੁਰੂ ਦੀ ਮਤਿ ਉਤੇ ਤੁਰ ਕੇ ਵਣਜਿਆ ਜਾ ਸਕਦਾ ਹੈ, ਇਸ ਦਾ ਮੁੱਲ ਬਹੁਤ ਹੀ ਜ਼ਿਆਦਾ ਹੈ (ਦੁਨੀਆ ਦਾ ਕੋਈ ਪਦਾਰਥ ਇਸ ਦੀ ਬਰਾਬਰੀ ਨਹੀਂ ਕਰ ਸਕਦਾ) । ਸਦਾ-ਥਿਰ ਪ੍ਰਭੂ ਦੇ ਨਾਮ ਦਾ ਵਪਾਰ ਬਹੁਤ ਮੁੱਲ ਪਾਂਦਾ ਹੈ, ਜੇਹੜੇ ਮਨੁੱਖ ਇਸ ਵਪਾਰ ਵਿਚ ਲੱਗਦੇ ਹਨ ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ।…

The skinny

The skinny isn't ready yet — notes appear once the transcript is processed.