skinny.

Latest / Audio Gurbani (Blessed Day)

ਰਾਮਕਲੀ ਮਹਲਾ ੧ ॥ ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥

ਰਾਮਕਲੀ ਮਹਲਾ ੧ ॥ ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥ ਗੁਰ ਤਾਰਿ ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥ ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥ ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥੨॥ ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥ ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥੩॥੬॥ ਅਰਥ: (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚੋਂ) ਤਾਰਨ ਵਾਲੇ ਹੇ ਗੁਰੂ! ਮੈਨੂੰ (ਇਹਨਾਂ ਲਹਿਰਾਂ ਵਿਚੋਂ) ਪਾਰ ਲੰਘਾ ਲੈ। ਸਦਾ ਕਾਇਮ ਰਹਿਣ ਵਾਲੇ ਅਤੇ ਸਰਬ-ਵਿਆਪਕ ਪਰਮਾਤਮਾ ਦੀ ਭਗਤੀ (ਦੀ ਦਾਤਿ) ਮੈਨੂੰ ਦੇਹ। ਮੈਂ ਤੈਥੋਂ ਸਦਕੇ ਜਾਂਦਾ ਹਾਂ।੧।ਰਹਾਉ। (ਹੇ ਗੁਰੂ!) ਮੇਰੀ ਜ਼ਿੰਦਗੀ ਦੀ ਬੇੜੀ…

The skinny

The skinny isn't ready yet — notes appear once the transcript is processed.