Latest / Audio Gurbani (Blessed Day)

ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥
ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥ ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥ ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥ ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥ ਅਰਥ: ਹੇ ਮੇਰੇ ਰਾਮ! ਮੈਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈ, ਬਚਾ ਲੈ। ਹੇ ਮੇਰੇ ਪਿਤਾ ਪ੍ਰਭੂ! ਮੈਨੂੰ ਆਪਣੀ ਬਾਂਹ ਫੜਾ, ਮੈਂ ਤੇਰਾ ਅੰਞਾਣ ਸੇਵਕ ਹਾਂ, ਮੈਂ ਤਰਨਾ ਨਹੀਂ ਜਾਣਦਾ।ਰਹਾਉ। (ਹੇ ਬੀਠੁਲ ਪਿਤਾ! ਮੈਨੂੰ ਭੀ ਗੁਰੂ ਮਿਲਾ) ਗੁਰੂ ਤੋਂ ਮਿਲੀ ਮੱਤ ਦੀ ਬਰਕਤ ਨਾਲ ਅੱਖ ਦੇ ਫੋਰ ਵਿਚ ਮਨੁੱਖਾਂ ਤੋਂ ਦੇਵਤੇ ਬਣ ਜਾਈਦਾ ਹੈ, ਹੇ…
The skinny
The skinny isn't ready yet — notes appear once the transcript is processed.