skinny.

Latest / Audio Gurbani (Blessed Day)

ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥

ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥

ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ…

The skinny

The skinny isn't ready yet — notes appear once the transcript is processed.