Latest / Daily Hukamnama in Gurmukhi

ਬੁੱਧਵਾਰ, ੨੧ ਸਾਵਣ (ਸੰਮਤ ੫੫੮ ਨਾਨਕਸ਼ਾਹੀ)
ਸਲੋਕ ਮਃ ੧ ॥ ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥ ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥ ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥ ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ ॥ ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥ ਮਃ ੧ ॥ ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥ ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥੨॥ ਮਃ ੧ ॥ ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ ॥ ਮੈ ਤਨਿ ਅਵਗਣ ਏਤੜੇ ਖਸਮੁ ਨ ਫੇਰੇ ਚਿਤੁ ॥੩॥ ਮਃ ੧ ॥ ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ ॥ ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥੪॥ ਪਉੜੀ ॥ ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ ॥ ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ ॥ ਅਨਹਦ ਸਬਦੁ ਵਜਾਇ ਜੋਤੀ ਜੋਤਿ ਧਰਿ ॥ ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ ॥…
The skinny
The skinny isn't ready yet — notes appear once the transcript is processed.