Latest / Audio Gurbani (Blessed Day)

Nov 05,2023 Hukamnama Sahib
ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥h ਅਰਥ: (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ…
The skinny
The skinny isn't ready yet — notes appear once the transcript is processed.