Latest / Audio Gurbani (Blessed Day)

ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ ਅਰਥ: ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ।ਰਹਾਉ।ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰ ਕੇ ਆਪ ਹੀ ਉਹ ਸਾਰੇ…
The skinny
The skinny isn't ready yet — notes appear once the transcript is processed.