skinny.

Latest / Audio Gurbani (Blessed Day)

ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ Translation Hukamnama Sahib

ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧।

ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨।

ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ…

The skinny

The skinny isn't ready yet — notes appear once the transcript is processed.