skinny.

Latest / Audio Gurbani (Blessed Day)

Sep 20,2023 Hukamnama Sahib

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ…

The skinny

The skinny isn't ready yet — notes appear once the transcript is processed.