Latest / Audio Gurbani (Blessed Day)

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥
ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ…
The skinny
The skinny isn't ready yet — notes appear once the transcript is processed.